ਨਿਊਜ਼ ਪੰਜਾਬ
27 ਮਈ 2026
ਭਾਰਤੀ ਖੇਡ ਜਗਤ ਲਈ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸਾਬਕਾ ਸਟਾਰ ਨਿਸ਼ਾਨੇਬਾਜ਼, ਅਰਜੁਨ ਐਵਾਰਡੀ ਅਤੇ ਪੰਜ ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਬੁੱਧਵਾਰ ਸਵੇਰੇ ਨਵੀਂ ਦਿੱਲੀ ਵਿਖੇ 79 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ ਅਤੇ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਬ੍ਰੇਨ ਸਟ੍ਰੋਕ ਵੀ ਹੋਇਆ ਸੀ, ਜਿਸ ਤੋਂ ਉਹ ਉੱਭਰ ਨਹੀਂ ਸਕੇ। ਰਾਜਾ ਰਣਧੀਰ ਸਿੰਘ ਨੇ ਭਾਰਤੀ ਨਿਸ਼ਾਨੇਬਾਜ਼ੀ ਅਤੇ ਓਲੰਪਿਕ ਅੰਦੋਲਨ ਨੂੰ ਨਵੀਆਂ ਉੱਚਾਈਆਂ ਤੱਕ ਪਹੁੰਚਾਇਆ। ਉਹ ਏਸ਼ੀਆਈ ਖੇਡਾਂ ਵਿੱਚ ਟ੍ਰੈਪ ਈਵੈਂਟ ਵਿੱਚ ਸੋਨ ਤਗਮਾ ਜਿੱਤਣ ਵਾਲੇ ਪਹਿਲੇ ਭਾਰਤੀ ਨਿਸ਼ਾਨੇਬਾਜ਼ ਸਨ। ਖਿਡਾਰੀ ਦੇ ਨਾਲ-ਨਾਲ ਉਹ ਇਕ ਕਾਬਲ ਖੇਡ ਪ੍ਰਸ਼ਾਸਕ ਵਜੋਂ ਵੀ ਜਾਣੇ ਜਾਂਦੇ ਸਨ ਅਤੇ 2024 ਵਿੱਚ ਓਲੰਪਿਕ ਕੌਂਸਲ ਆਫ ਏਸ਼ੀਆ ਦੇ ਪਹਿਲੇ ਭਾਰਤੀ ਪ੍ਰਧਾਨ ਬਣੇ। ਉਨ੍ਹਾਂ ਦੇ ਦਿਹਾਂਤ ਨਾਲ ਖੇਡ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
