ਨਿਊਜ਼ ਪੰਜਾਬ
27 ਮਈ 2026
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਸਹਾਇਕ ਸਬ ਇੰਸਪੈਕਟਰ ਹਰਦੀਪ ਸਿੰਘ ਨੂੰ 14 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਹੈਬੋਵਾਲ ਕਲਾ ਦੇ ਵਸਨੀਕ ਰਾਮ ਈਸ਼ਵਰ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਮੁਤਾਬਕ, ਥਾਣਾ ਡਿਵੀਜ਼ਨ ਨੰਬਰ 8 ਵਿੱਚ ਤੈਨਾਤ ASI ਹਰਦੀਪ ਸਿੰਘ ਨੇ ਉਸਦੀ ਲਾਪਤਾ ਹੋਈ ਲੜਕੀ ਸਬੰਧੀ ਰਿਪੋਰਟ ਦਰਜ ਕਰਨ ਦੇ ਬਦਲੇ 14 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਵਿਜੀਲੈਂਸ ਟੀਮ ਨੇ ਜਾਲ ਬਿਛਾ ਕੇ ਦੋਸ਼ੀ ਨੂੰ ਰਿਸ਼ਵਤ ਲੈਂਦੇ ਸਮੇਂ ਕਾਬੂ ਕਰ ਲਿਆ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।
