ਅਰਦਾਸ ਕੰਮ ਕਰਦੀ ਹੈ।…..ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 28 ਮਈ 2026

ਨਿਊਜ਼ ਪੰਜਾਬ 

ਅਰਦਾਸ ਕੰਮ ਕਰਦੀ ਹੈ।…..ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ

Hukamnama, Sri Darbar Sahib ji ,Sri Amritsar sahib ,Ang-607,28-May-2026

*ਸੋਰਠਿ ਮਹਲਾ ੪ ॥*

ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥*

*☬ ਵਿਆਖਿਆ ☬*

*ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥ ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ਰਹਾਉ ॥ ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ॥੨॥ ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ॥੩॥ ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀਂ ਜੀਵ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ ਜੀ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ ॥੪॥੮॥*

सोरठि महला ४ ॥

हरि सिउ प्रीति अंतरु मनु बेधिआ हरि बिनु रहणु न जाई ॥ जिउ मछुली बिनु नीरै बिनसै तिउ नामै बिनु मरि जाई ॥१॥

पद्अर्थ: सिउ = साथ। अंतरु = अंदरूनी। बेधिआ = भेद दिया। नीर = पानी।1।

अर्थ: हे भाई! परमात्मा के साथ प्यार से जिस मनुष्य का हृदय जिस मनुष्य का मन भेदा जाता है, वह परमात्मा (की याद) के बिना नहीं रह सकता। जैसे पानी के बिना मछली मर जाती है, वैसे ही वह मनुष्य प्रभु के नाम के बिना अपनी आत्मिक मौत आ गई समझता है।1।

मेरे प्रभ किरपा जलु देवहु हरि नाई ॥ हउ अंतरि नामु मंगा दिनु राती नामे ही सांति पाई ॥ रहाउ॥

पद्अर्थ: प्रभ = हे प्रभु! हरि = हे हरि! नाई = बड़ाई, महिमा। हउ = मैं। अंतरि = अंदर, दिल में (‘अतरु’ और ‘अंतरि’ में फर्क है)। मंगा = मांगू, मैं मांगता हूँ। रहाउ।

अर्थ: हे मेरे प्रभु! (मुझे अपनी) मेहर का जल दे। हे हरि! मुझे अपनी महिमा की दाति दे। मैं अपने हृदय में दिन-रात तेरा (ही) नाम मांगता हूँ (क्योंकि तेरे) नाम में जुड़ने से आत्मिक ठण्ड प्रापत हो सकती है। रहाउ।

जिउ चात्रिकु जल बिनु बिललावै बिनु जल पिआस न जाई ॥ गुरमुखि जलु पावै सुख सहजे हरिआ भाइ सुभाई ॥२॥

पद्अर्थ: चात्रिकु = पपीहा। गुरमुखि = गुरु की शरण पड़ने वाले मनुष्य। सुख जल = आत्मिक आनंद देने वाला नाम जल। सहजे = सहज, आत्मिक अडोलता में। भाइ = प्रेम से। सुभाई = श्रेष्ठ प्यार से।2।

अर्थ: हे भाई! जैसे बरखा जल के बिना पपीहा बिलखता है, बरखा की बूँद के बिना उसकी प्यास नहीं बुझती, वैसे ही जो मनुष्य गुरु की शरण पड़ता है तब वह प्रभु की इनायत से आत्मिक जीवन वाला बनता है जब वह आत्मिक अडोलता में टिक के आत्मिक आनंद देने वाला नाम-जल (गुरु से) हासिल करता है।2।

मनमुख भूखे दह दिस डोलहि बिनु नावै दुखु पाई ॥ जनमि मरै फिरि जोनी आवै दरगहि मिलै सजाई ॥३॥

पद्अर्थ: मनमुख = अपने मन के पीछे चलने वाला मनुष्य। दह दिस = दसों दिशाओं में। पाई = पाता है, पाए। मरै = मरता है।3।

अर्थ: हे भाई! अपने मन के पीछे चलने वाले मनुष्य माया की भूख के मारे हुए दसो-दिशाओं में डोलते फिरते हैं। मन का मुरीद मनुष्य परमात्मा के नाम से टूट के दुख पाता रहता है। वह पैदा होता है मरता है, बार-बार जूनियों में पड़ा रहता है, परमात्मा की दरगाह में उसको (ये) सजा मिलती है।3।

क्रिपा करहि ता हरि गुण गावह हरि रसु अंतरि पाई ॥ नानक दीन दइआल भए है त्रिसना सबदि बुझाई ॥४॥८॥

पद्अर्थ: गावह = (हम जीव) गाते हैं। पाई = पा के। सबदि = शब्द से।4।

अर्थ: हे हरि! अगर तू (स्वयं) मेहर करे, तो ही हम जीव तेरी महिमा के गीत गा सकते हैं। (जिस पर मेहर हो, वही मनुष्य) अपने हृदय में हरि नाम का स्वाद अनुभव करता है। हे नानक! दीनों पर दया करने वाला प्रभु जिस मनुष्य पर प्रसन्न होता है, गुरु के शब्द के द्वारा उसकी (माया की) प्यास बुझा देता है।4।8।

🙏🙏🙏🙏🙏