ਨਿਊਜ਼ ਪੰਜਾਬ
28 ਮਈ 2026
ਸਰਹਿੰਦ ਨੈਸ਼ਨਲ ਹਾਈਵੇ ‘ਤੇ ਪਿੰਡ ਪਤਾਰਸੀ ਕਲਾਂ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿੱਥੇ ਦਿੱਲੀ ਤੋਂ ਕਟੜਾ ਜਾ ਰਹੀ ਇਕ ਤੇਜ਼ ਰਫ਼ਤਾਰ ਵੋਲਵੋ ਬੱਸ ਅੱਗੇ ਚੱਲ ਰਹੇ 18 ਟਾਇਰਾਂ ਵਾਲੇ ਟਰਾਲੇ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ। ਹਾਦਸੇ ਵਿੱਚ ਬੱਸ ਡਰਾਈਵਰ ਇੰਦਰਜੀਤ ਸਿੰਘ, ਵਾਸੀ ਫ਼ਿਰੋਜ਼ਪੁਰ, ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 15 ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ‘ਤੇ ਥਾਣਾ ਮੁਲੇਪੁਰ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਰਾਹਤ ਕਾਰਜ ਸ਼ੁਰੂ ਕਰਦਿਆਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
