ਅੰਮ੍ਰਿਤਸਰ ‘ਚ AAP ਆਗੂ ‘ਤੇ ਫਾਇਰਿੰਗ, ਜੈਪਾਲ ਸਿੰਘ ਬਾਊ ਜ਼ਖਮੀ

ਨਿਊਜ਼ ਪੰਜਾਬ

ਅੰਮ੍ਰਿਤਸਰ,26 ਮਈ 2026

ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 42 ਦੇ ਇੰਚਾਰਜ ਜੈਪਾਲ ਸਿੰਘ ਬਾਊ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਹਮਲੇ ਵਿੱਚ ਜੈਪਾਲ ਸਿੰਘ ਬਾਊ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪ੍ਰਾਰੰਭਿਕ ਜਾਣਕਾਰੀ ਅਨੁਸਾਰ ਗੋਲੀਆਂ ਚੱਲਣ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜੈਪਾਲ ਸਿੰਘ ਬਾਊ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 42 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਵੀ ਲੜ ਚੁੱਕੇ ਹਨ।