ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ‘ਚ AAP ਦਾ ਦਬਦਬਾ, 13 ਵਿੱਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਨਿਊਜ਼ ਪੰਜਾਬ

29 ਮਈ 2026

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 13 ਵਿੱਚੋਂ 11 ਵਾਰਡਾਂ ‘ਤੇ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ।

ਇਸ ਵੱਡੀ ਜਿੱਤ ‘ਤੇ ਕੈਬਨਿਟ ਮੰਤਰੀ Harjot Singh Bains ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਨੇ ਵਿਕਾਸ ਅਤੇ ਇਮਾਨਦਾਰ ਰਾਜਨੀਤੀ ‘ਤੇ ਆਪਣੀ ਮੋਹਰ ਲਗਾਈ ਹੈ। ਇਸੇ ਦੌਰਾਨ ਸੂਬੇ ਦੇ ਹੋਰ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਨਤੀਜਿਆਂ ਵਿੱਚ ਵੀ ਆਮ ਆਦਮੀ ਪਾਰਟੀ ਨੇ ਕਈ ਥਾਵਾਂ ‘ਤੇ ਬੜ੍ਹਤ ਬਣਾਈ ਹੋਈ ਹੈ, ਜਦਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਜ਼ਾਦ ਉਮੀਦਵਾਰਾਂ ਨੇ ਵੀ ਵੱਖ-ਵੱਖ ਵਾਰਡਾਂ ਵਿੱਚ ਜਿੱਤ ਹਾਸਲ ਕੀਤੀ ਹੈ। ਸ਼ੁਰੂਆਤੀ ਨਤੀਜੇ ਦਰਸਾ ਰਹੇ ਹਨ ਕਿ ਸਥਾਨਕ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਕਈ ਇਲਾਕਿਆਂ ਵਿੱਚ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ ਹੈ।