ਕੱਚੇ ਤੇਲ ਦੀਆਂ ਕੀਮਤਾਂ ਡਿੱਗੀਆਂ, ਪੈਟਰੋਲ-ਡੀਜ਼ਲ ਸਸਤਾ ਹੋਣ ਦੀ ਸੰਭਾਵਨਾ

ਨਿਊਜ਼ ਪੰਜਾਬ

29 ਮਈ 2026

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਭਾਰਤ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਘਟਣ ਦੀ ਉਮੀਦ ਬਣ ਰਹੀ ਹੈ। ਅਮਰੀਕਾ ਅਤੇ ਈਰਾਨ ਵਿਚਾਲੇ ਜੰਗਬੰਦੀ ਨੂੰ ਲੈ ਕੇ ਹੋਈ ਅਸਥਾਈ ਸਹਿਮਤੀ ਤੋਂ ਬਾਅਦ ਬ੍ਰੈਂਟ ਕਰੂਡ ਦੀ ਕੀਮਤ ਘਟ ਕੇ 92 ਡਾਲਰ ਪ੍ਰਤੀ ਬੈਰਲ ਤੱਕ ਆ ਗਈ ਹੈ। ਮਈ ਮਹੀਨੇ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਲਗਭਗ 19 ਫੀਸਦੀ ਤੱਕ ਡਿੱਗ ਚੁੱਕੀਆਂ ਹਨ। ਮਾਹਿਰਾਂ ਮੁਤਾਬਕ ਜੇਕਰ ਇਹ ਗਿਰਾਵਟ ਜਾਰੀ ਰਹੀ ਤਾਂ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਜਾ ਸਕਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਮਹਿੰਗਾਈ ਤੋਂ ਕੁਝ ਰਾਹਤ ਮਿਲ ਸਕਦੀ ਹੈ।