ਨਿਊਜ਼ ਪੰਜਾਬ
ਜਿਵੇਂ ਬੋਲੋਗੇ ਤਿਵੇਂ ਪਾਵੋਗੇ…..ਵਿਚਾਰ ਭਾਈ ਪਿੰਦਰਪਾਲ ਸਿੰਘ ਜੀ
Hukumnama,Sri Darbar Sahib ji, Shri Amritser Sahib, Ang– 684,30-May-2026
ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
*धनासरी महला ५ ॥*
*त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥*
ਹੇ ਭਾਈ! ਉਸ ਮਨੁੱਖ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ, ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ ॥੧॥ ਹੇ ਭਾਈ! ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗ਼ੀ! (ਕਿ) ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ ॥੧॥ ਰਹਾਉ ॥ ਉਸ ਮਨੁੱਖ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ), ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ ॥੨॥ ਹੇ ਭਾਈ! ਉਹ ਮਨੁੱਖ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ ॥੩॥ ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਹੇ ਨਾਨਕ! ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ॥੪॥੨॥੫੬॥
*☬ अर्थ ☬*
*हे भाई! उस मनुष्य ने सदा-थिर हरी-नाम (की) खुराक़ खानी शुरू कर दी उस को (माया की तृष्णा की तरफ़ से) शांति आ जाती है, जिस मनुष्य ने अपने मन में, हृदय में, जीभ से परमात्मा का नाम सिमरना शुरू कर दिया ॥१॥ हे भाई! यही है असल जीवन, यही है असल जिंदगी! (कि) साध संगत में (बैठ कर) परमात्मा का नाम जपा करो ॥१॥ रहाउ ॥ उस मनुष्य ने (मानों) कई प्रकार के कपड़े पहन लिए हैं (और वह इन सुंदर पोशाकों का आनंद मान रहा है), जो मनुष्य हर समय परमात्मा की सिफ़त-सलाह करता है, प्रभू के गुण गाता है ॥२॥ हे भाई! वह मनुष्य (मानों) हाथी रथों घोड़ों की सवारी (का सुख मान रहा है) जो मनुष्य अपने हृदय में परमात्मा के मिलाप की राह देखता रहता है ॥३॥ जिस मनुष्य ने अपने मन में हृदय में परमात्मा के चरणों का ध्यान धरना शुरू कर दिया है, हे नानक जी! उस दास ने सुखों के ख़ज़ाने प्रभू को ख़ोज लिया है ॥४!!
Waheguru ji ka khalsa waheguru ji ki Fateh ji..
🙏🙏🙏🙏🙏
