ਨਿਊਜ਼ ਪੰਜਾਬ
30 ਮਈ 2026
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਜਾਰੀ ਹੁਕਮਾਂ ਅਨੁਸਾਰ 1 ਜੂਨ ਤੋਂ 30 ਜੂਨ 2026 ਤੱਕ ਸਕੂਲ ਬੰਦ ਰਹਿਣਗੇ। ਵੱਧ ਰਹੀ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਸਿੱਖਿਆ ਵਿਭਾਗ ਦੀ ਸਕੱਤਰ Sonali Giri ਵੱਲੋਂ ਇਸ ਸਬੰਧੀ ਅਧਿਕਾਰਕ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜਿਨ੍ਹਾਂ ਦੀਆਂ ਕਾਪੀਆਂ ਸਾਰੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਭੇਜ ਦਿੱਤੀਆਂ ਗਈਆਂ ਹਨ।
