LPU ਨੇੜੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ ‘ਚ ਦਹਿਸ਼ਤ

ਨਿਊਜ਼ ਪੰਜਾਬ

30 ਮਈ 2026

ਫਗਵਾੜਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਲਾਅ ਗੇਟ ਨੇੜੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਵੇਰੇ 8 ਤੋਂ 10 ਵਜੇ ਦੇ ਵਿਚਕਾਰ ਹੋਏ ਇਸ ਹਮਲੇ ਦੌਰਾਨ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿਸ ਵਿੱਚ ਇੱਕ ਗੋਲੀ ਸਿਮਰਨਜੀਤ ਸਿੰਘ ਦੇ ਸਿਰ ਵਿੱਚ ਲੱਗੀ। ਗੋਲੀ ਲੱਗਣ ਨਾਲ ਉਹ ਮੌਕੇ ‘ਤੇ ਡਿੱਗ ਪਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਨੂੰ ਮੌਕੇ ਤੋਂ ਇੱਕ ਪਿਸਤੌਲ, ਫਾਰਚੂਨਰ ਗੱਡੀ, ਦੋ ਮੋਬਾਈਲ ਫੋਨ ਅਤੇ ਇੱਕ ਖੋਲ ਬਰਾਮਦ ਹੋਇਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।