ਰਸਤਾ ਲੰਬਾ ਹੈ-ਜਿੰਦਗੀ ਬਹੁਤ ਕੀਮਤੀ ਅਤੇ ਛੋਟੀ ਹੈ….. ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 31 ਮਈ 2026

ਨਿਊਜ਼ ਪੰਜਾਬ 

ਰਸਤਾ ਲੰਬਾ ਹੈ-ਜਿੰਦਗੀ ਬਹੁਤ ਕੀਮਤੀ ਅਤੇ ਛੋਟੀ ਹੈ….. ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ

Hukamnama ,Sri Darbar Sahib ji, Sri Amritsar Sahib Ang 481,31-May-2026

ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧

ੴ ਸਤਿਗੁਰ ਪ੍ਰਸਾਦਿ

ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥

बाईस चउपदे तथा पंचपदे आसा स्री कबीर जीउ के तिपदे ८ दुतुके ७ इकतुका १

ੴ सतिगुर प्रसादि

बिंदु ते जिनि पिंडु कीआ अगनि कुंड रहाइआ ॥ दस मास माता उदरि राखिआ बहुरि लागी माइआ ॥१॥ प्रानी काहे कउ लोभि लागे रतन जनमु खोइआ ॥ पूरब जनमि करम भूमि बीजु नाही बोइआ ॥१॥ रहाउ ॥ बारिक ते बिरधि भइआ होना सो होइआ ॥ जा जमु आइ झोट पकरै तबहि काहे रोइआ ॥२॥ जीवनै की आस करहि जमु निहारै सासा ॥ बाजीगरी संसारु कबीरा चेति ढालि पासा ॥३॥१॥२३॥

▪️ਅਰਥ:- ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।1। ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।1। ਰਹਾਉ। ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ?।2। (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ)।3।1। 23।

▪️अर्थ :-जिस भगवान ने (पिता की) एक बूंद से (तेरा) शरीर बना दिया, और (माँ के पेट की) अग्नि के कुंड में तुझे बचाए रखा, दस महीने माँ के पेट में तेरी रक्षा की, (उस को भुलाने कर के) जगत में जन्म ही ही तुझे माया ने आ दबाया है।1। हे मनुख ! क्यों लोभ में फँस रहा हैं और हीरा-जन्म गवा रहा हैं ? पिछले जन्म में (कीये) कर्मो-अनुसार (मिले इस मनुखा-) शरीर में क्यों तूँ भगवान का नाम-रूप बीज नहीं बीजता ?।1।रहाउ। अब तूँ बालक से बुढा हो गया हैं, पिछला बिता हुआ समय हाथ नहीं आएगा। जिस समय यम सिर को आ पकड़ेगा, तब रोने का क्या लाभ होगा ?।2। (बुढा हो के अभी भी) तूँ (ओर) जीवन की आशांए बना रहा हैं, (और उधर) यम तेरे साँस ताक रहा है (भावार्थ, गिन) रहा है कि कब ख़त्म हों। हे कबीर ! जगत नट की खेल ही है, (इस खेल में जितने के लिए) भगवान की याद का पासा फेंक (भगवान की याद की खेल खेलो)।3।1।23।

Waheguru Ji Ka Khalsa

Waheguru Ji Ki Fateh..

🙏🙏🙏🙏🙏