ਨਿਊਜ਼ ਪੰਜਾਬ
31 ਮਈ 2026
ਕੇਂਦਰੀ ਕੈਬਨਿਟ ਮੰਤਰੀ Ravneet Singh Bittu ਨੇ ਐੱਸ.ਸੀ ਭਾਈਚਾਰੇ ਬਾਰੇ ਕੀਤੀ ਗਈ ਆਪਣੀ ਟਿੱਪਣੀ ਨੂੰ ਲੈ ਕੇ ਜਨਤਕ ਤੌਰ ‘ਤੇ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਬਿਆਨ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਹੱਥ ਜੋੜ ਕੇ ਅਤੇ ਸਿਰ ਝੁਕਾ ਕੇ ਖੇਦ ਪ੍ਰਗਟ ਕਰਦੇ ਹਨ। ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਆਹਤ ਕਰਨ ਦਾ ਕੋਈ ਇਰਾਦਾ ਨਹੀਂ ਸੀ ਅਤੇ ਉਹ ਸਾਰੇ ਲੋਕਾਂ ਤੋਂ ਦਿਲੋਂ ਮੁਆਫ਼ੀ ਮੰਗਦੇ ਹਨ।
