ਨਿਊਜ਼ ਪੰਜਾਬ
31 ਮਈ 2026
ਪੰਜਾਬ ਸਰਕਾਰ ਦੀ ਕੈਬਨਿਟ ਦੀ ਇੱਕ ਹੋਰ ਅਹਿਮ ਬੈਠਕ ਭਲਕੇ ਦੁਪਹਿਰ 12 ਵਜੇ ਮੁੱਖ ਮੰਤਰੀ Bhagwant Mann ਦੀ ਰਿਹਾਇਸ਼ ‘ਤੇ ਹੋਵੇਗੀ, ਜਿਸ ਦੀ ਅਗਵਾਈ ਖੁਦ ਮੁੱਖ ਮੰਤਰੀ ਕਰਨਗੇ। ਇਸ ਮੀਟਿੰਗ ਵਿੱਚ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮਾਮਲਿਆਂ ਅਤੇ ਨੀਤੀਗਤ ਫੈਸਲਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ 30 ਮਈ ਨੂੰ ਹੋਈ ਕੈਬਨਿਟ ਬੈਠਕ ਵਿੱਚ ਸਰਕਾਰ ਨੇ ਗਰੁੱਪ C ਅਤੇ D ਦੀਆਂ ਨੌਕਰੀਆਂ ਵਿੱਚ ਠੇਕੇਦਾਰੀ ਪ੍ਰਣਾਲੀ ਖਤਮ ਕਰਨ ਦਾ ਇਤਿਹਾਸਕ ਫੈਸਲਾ ਲਿਆ ਸੀ। ਇਸ ਫੈਸਲੇ ਨਾਲ ਲਗਭਗ ਸਵਾ ਲੱਖ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਹੋਣ ਦਾ ਲਾਭ ਮਿਲੇਗਾ ਅਤੇ ਭਵਿੱਖ ਵਿੱਚ ਇਨ੍ਹਾਂ ਅਸਾਮੀਆਂ ਲਈ ਸਿੱਧੀ ਸਰਕਾਰੀ ਭਰਤੀ ਕੀਤੀ ਜਾਵੇਗੀ। ਹੁਣ ਸਭ ਦੀਆਂ ਨਜ਼ਰਾਂ ਭਲਕੇ ਹੋਣ ਵਾਲੀ ਕੈਬਨਿਟ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ, ਜਿੱਥੇ ਹੋਰ ਵੱਡੇ ਐਲਾਨ ਹੋਣ ਦੀ ਉਮੀਦ ਹੈ।
