AAP ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਵੱਡੀ ਰਾਹਤ, 376 ਮਾਮਲੇ ‘ਚ ਮਿਲੀ ਜ਼ਮਾਨਤ

ਨਿਊਜ਼ ਪੰਜਾਬ

31 ਮਈ 2026

ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੰਦਿਆਂ ਧਾਰਾ 376 ਤਹਿਤ ਦਰਜ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ, ਉਹ ਇਸ ਵੇਲੇ ਬਠਿੰਡਾ ਜੇਲ੍ਹ ਵਿੱਚ ਬੰਦ ਹਨ ਅਤੇ ਸੋਮਵਾਰ ਨੂੰ ਰਿਹਾਅ ਹੋ ਸਕਦੇ ਹਨ। ਇਹ ਮਾਮਲਾ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਦਰਜ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਪਠਾਣਮਾਜਰਾ ਨੂੰ ਮਾਈਨਿੰਗ ਮਾਮਲੇ ਵਿੱਚ ਵੀ ਜ਼ਮਾਨਤ ਮਿਲ ਚੁੱਕੀ ਹੈ। ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਮਰਥਕਾਂ ਅਤੇ ਲੋਕਾਂ ਦੇ ਭਰੋਸੇ ਲਈ ਧੰਨਵਾਦ ਜਾਹਿਰ ਕਰਦੀ ਇੱਕ ਪੋਸਟ ਵੀ ਸਾਂਝੀ ਕੀਤੀ ਗਈ।