ਨਿਊਜ਼ ਪੰਜਾਬ
1 ਜੂਨ 2026
1 ਜੂਨ ਤੋਂ ਕਮਰਸ਼ੀਅਲ LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ, ਜਿਸ ਨਾਲ ਹੋਟਲਾਂ, ਰੈਸਟੋਰੈਂਟਾਂ ਅਤੇ ਢਾਬਾ ਕਾਰੋਬਾਰੀਆਂ ਦੀ ਲਾਗਤ ਵਧੇਗੀ। ਦਿੱਲੀ ਵਿੱਚ 19 ਕਿਲੋਗ੍ਰਾਮ ਵਾਲਾ ਕਮਰਸ਼ੀਅਲ ਸਿਲੰਡਰ 42 ਰੁਪਏ ਮਹਿੰਗਾ ਹੋ ਕੇ 3113.50 ਰੁਪਏ ਦਾ ਹੋ ਗਿਆ ਹੈ, ਜਦਕਿ ਕੋਲਕਾਤਾ ਵਿੱਚ ਇਸ ਦੀ ਕੀਮਤ 53.50 ਰੁਪਏ ਵਧੀ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ, ਜਿਸ ਨਾਲ ਆਮ ਲੋਕਾਂ ਨੂੰ ਰਾਹਤ ਮਿਲੀ ਹੈ। ਮਾਹਿਰਾਂ ਅਨੁਸਾਰ ਕਮਰਸ਼ੀਅਲ ਗੈਸ ਮਹਿੰਗੀ ਹੋਣ ਦਾ ਅਸਰ ਭਵਿੱਖ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ‘ਤੇ ਵੀ ਪੈ ਸਕਦਾ ਹੈ।
