ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ, ਐਸਸੀ ਕਮਿਸ਼ਨ ਨੇ 4 ਜੂਨ ਨੂੰ ਕੀਤਾ ਤਲਬ

ਨਿਊਜ਼ ਪੰਜਾਬ

1 ਜੂਨ 2026

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਐਸਸੀ ਭਾਈਚਾਰੇ ਸਬੰਧੀ ਕਥਿਤ ਟਿੱਪਣੀ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ Ravneet Singh Bittu ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। Punjab State Scheduled Castes Commission ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਬਿੱਟੂ ਨੂੰ 4 ਜੂਨ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਕਮਿਸ਼ਨ ਨੇ ਸੰਗਰੂਰ ਪੁਲਿਸ ਵੱਲੋਂ ਪੇਸ਼ ਕੀਤੀ ਰਿਪੋਰਟ ’ਤੇ ਅਸਹਿਮਤੀ ਜਤਾਉਂਦਿਆਂ ਕਿਹਾ ਕਿ ਇਸ ਵਿੱਚ ਤੱਥ ਸਪੱਸ਼ਟ ਨਹੀਂ ਹਨ। ਹਾਲਾਂਕਿ ਬਿੱਟੂ ਪਹਿਲਾਂ ਹੀ ਦਲਿਤ ਭਾਈਚਾਰੇ ਤੋਂ ਜਨਤਕ ਤੌਰ ’ਤੇ ਮਾਫ਼ੀ ਮੰਗ ਚੁੱਕੇ ਹਨ।ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਮਿਸ਼ਨ ਨੇ Ravneet Singh Bittu ਨੂੰ 4 ਜੂਨ ਨੂੰ ਆਪਣਾ ਪੱਖ ਰੱਖਣ ਲਈ ਤਲਬ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਕਮਿਸ਼ਨ ਵੱਲੋਂ ਅਗਲਾ ਫ਼ੈਸਲਾ ਲਿਆ ਜਾਵੇਗਾ।