ਚੰਗੀ ਨੀਅਤ ਦੀ ਤਾਕਤ….ਵਿਚਾਰ ਭਾਈ ਸੁਖਦੇਵ ਸਿੰਘ ਜੀ ਡੱਲਾ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 2 ਜੂਨ 2026

ਨਿਊਜ਼ ਪੰਜਾਬ 

ਚੰਗੀ ਨੀਅਤ ਦੀ ਤਾਕਤ….ਵਿਚਾਰ ਭਾਈ ਸੁਖਦੇਵ ਸਿੰਘ ਜੀ ਡੱਲਾ 

HUKAMNAMA ,SRI DARBAR SAHIB JI, SRI AMRITSAR SAHIB ,ANG– 479,02-JUNE-2026

ਆਸਾ ॥

ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥

आसा ॥

बारह बरस बालपन बीते बीस बरस कछु तपु न कीओ ॥ तीस बरस कछु देव न पूजा फिरि पछुताना बिरधि भइओ ॥१॥ मेरी मेरी करते जनमु गइओ ॥ साइरु सोखि भुजं बलइओ ॥१॥ रहाउ ॥ सूके सरवरि पालि बंधावै लूणै खेति हथ वारि करै ॥ आइओ चोरु तुरंतह ले गइओ मेरी राखत मुगधु फिरै ॥२॥ चरन सीसु कर क्मपन लागे नैनी नीरु असार बहै ॥ जिहवा बचनु सुधु नही निकसै तब रे धरम की आस करै ॥३॥ हरि जीउ क्रिपा करै लिव लावै लाहा हरि हरि नामु लीओ ॥ गुर परसादी हरि धनु पाइओ अंते चलदिआ नालि चलिओ ॥४॥ कहत कबीर सुनहु रे संतहु अनु धनु कछूऐ लै न गइओ ॥ आई तलब गोपाल राइ की माइआ मंदर छोडि चलिओ ॥५॥२॥१५॥

ਅਰਥ:- (ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ।1। ‘ਮਮਤਾ’ ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ)।1। ਰਹਾਉ। (ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ), ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ। ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ।2। ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ, ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ। ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ?।3। ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ। ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ।4। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ, ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ।5।2।15।

अर्थ :-(उम्र के पहले) बारह साल अंजानपुणे में निकल गए,उस के बाद बीस बरस और (निकल गए, भावार्थ, तीस साल उम्र निकल गई तब तक भी) कोई तप ना किया; तीस साल (ओर बीत गए, उम्र साठ बरस हो गई, तो भी) कोई भजन-बंदगी ना की, अब हाथ मलने लगा (क्योंकि) बुढा हो गया।1। ‘ममता’ में ही (जवानी की) उम्र बीत गई, शरीर-रूप समुंद्र सुख गया, और बाहों की ताकत (भी ख़त्म गई)।1।रहाउ। (अब बुढेपा आने पर भी मौत से बचने के लिए आहर करता है, पर इस के उधम इस प्रकार हैं जैसे) सुके हुए तलाब में बाड़ बाँध रहा है (ताकि पानी तलाब में से बाहर ना निकल जाए),और काटे हुए खेत के चारो और बाड़ दे रहा है। मूर्ख मनुख जिस शरीर को अपना बनाए रखने के यतन करता घूमता है,पर (जब यम रूप) चोर (भावार्थ, चुपचाप ही यम) आता है और (जीवन को) ले चलता है।2। पैर, सिर, हाथ कांपने लग जाते हैं, आँखें में से आप-मुहारे पानी बहता जाता है, जिव्हा में से कोई साफ लफ्ज नहीं निकलता। हे मूर्ख ! (क्या) उस समय तूँ धर्म कमाने की आशा करता हैं ?।3। जिस मनुख के ऊपर परमात्मा कृपा करता है, उस की सुरति (अपने चरणों में) जोड़ता है, वह मनुख परमात्मा का नाम-रूप लाभ खट्ता है। जगत से चलते समय भी यही नाम-धन (मनुख के) के साथ जाता है (पर) यह धन मिलता है सतिगुरु की कृपा के साथ।4। कबीर कहता है-हे संत जनो ! सुनो, (कोई जीव भी मरन समय) कोई ओर धन-पदार्थ अपने साथ नहीं ले जाता,क्योंकि जब परमात्मा की तरफ से सन्देश आता है तो मनुख दौलत और घर (सब कुछ यहाँ ही) छोड़ के चल पड़ता है।5।2।15।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🙏🙏🙏🙏🙏