ਨਿਊਜ਼ ਪੰਜਾਬ
2 ਜੂਨ 2026
ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ ਹੈ। ਅਕਾਲੀ ਦਲ ਪੁਨਰ ਸੁਰਜੀਤ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸੀਨੀਅਰ ਆਗੂ ਅਮਰਿੰਦਰ ਸਿੰਘ ਲਿਬੜਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਕੋਰ ਕਮੇਟੀ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਅਧਿਕਾਰਤ ਐਲਾਨ ਕਰ ਦਿੱਤਾ। ਲਿਬੜਾ ਨੇ ਆਪਣੇ ਸਮਰਥਕਾਂ ਸਮੇਤ ਪਾਰਟੀ ਤੋਂ ਨਾਤਾ ਤੋੜਦਿਆਂ ਕਿਹਾ ਕਿ ਇਹ ਫੈਸਲਾ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਦੇ ਅਸਤੀਫੇ ਨਾਲ ਪਾਰਟੀ ਅੰਦਰ ਹਲਚਲ ਮਚ ਗਈ ਹੈ ਅਤੇ ਪੰਜਾਬ ਦੀ ਸਿਆਸੀ ਸਥਿਤੀ ‘ਤੇ ਇਸ ਦੇ ਦੂਰਗਾਮੀ ਪ੍ਰਭਾਵ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
