13 ਜੂਨ ਨੂੰ ਪੰਜਾਬ ਦੀਆਂ 4 ਨਗਰ ਕੌਂਸਲਾਂ ਲਈ EVM ਰਾਹੀਂ ਹੋਵੇਗੀ ਵੋਟਿੰਗ, ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ

ਨਿਊਜ਼ ਪੰਜਾਬ

2 ਜੂਨ 2026

ਪੰਜਾਬ ਵਿੱਚ 13 ਜੂਨ ਨੂੰ ਗੁਰਦਾਸਪੁਰ, ਕਾਦੀਆਂ, ਸ਼ਾਮ ਚੌਰਾਸੀ ਅਤੇ ਦੀਨਾਨਗਰ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਵੋਟਿੰਗ ਕਰਵਾਈ ਜਾਵੇਗੀ। ਇਸ ਵਾਰ ਚੋਣ ਕਮਿਸ਼ਨ ਨੇ ਵੋਟਿੰਗ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਹਿਲਾਂ ਹੋਈਆਂ ਸਥਾਨਕ ਚੋਣਾਂ ਬੈਲੇਟ ਪੇਪਰਾਂ ਰਾਹੀਂ ਕਰਵਾਈਆਂ ਗਈਆਂ ਸਨ, ਪਰ ਹੁਣ ਇਨ੍ਹਾਂ ਚਾਰ ਨਗਰ ਕੌਂਸਲਾਂ ਵਿੱਚ ਵੋਟਰ EVM ਰਾਹੀਂ ਆਪਣੇ ਮਤ ਦਾ ਪ੍ਰਯੋਗ ਕਰਨਗੇ। ਇਸ ਫੈਸਲੇ ਨਾਲ ਚੋਣ ਪ੍ਰਕਿਰਿਆ ਨੂੰ ਹੋਰ ਸੁਚੱਜਾ ਅਤੇ ਤੇਜ਼ ਬਣਾਉਣ ਦੀ ਉਮੀਦ ਜਤਾਈ ਜਾ ਰਹੀ ਹੈ। ਪੰਜਾਬ ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।