1 ਜੁਲਾਈ ਤੋਂ ਮਹਿਲਾਵਾਂ ਦੇ ਖਾਤਿਆਂ ਵਿੱਚ ਆਉਣਗੇ ਪੈਸੇ, CM ਮਾਨ ਨੇ ਕੀਤਾ ਵੱਡਾ ਐਲਾਨ

ਨਿਊਜ਼ ਪੰਜਾਬ

2 ਜੂਨ 2026

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਮਹਿਲਾਵਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ 1 ਜੁਲਾਈ ਤੋਂ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਮਾਸਿਕ ਆਰਥਿਕ ਸਹਾਇਤਾ ਦੀ ਰਕਮ ਭੇਜਣੀ ਸ਼ੁਰੂ ਕਰ ਦਿੱਤੀ ਜਾਵੇਗੀ। ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਮਹਿਲਾਵਾਂ ਨੂੰ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਰਜਿਸਟ੍ਰੇਸ਼ਨ ਕਿਸੇ ਵੀ ਸਮੇਂ ਹੋਵੇ, ਯੋਜਨਾ ਨੂੰ 1 ਅਪ੍ਰੈਲ ਤੋਂ ਲਾਗੂ ਮੰਨਿਆ ਜਾਵੇਗਾ, ਜਿਸ ਕਰਕੇ ਜੁਲਾਈ ਵਿੱਚ ਮਿਲਣ ਵਾਲੀ ਰਕਮ ਵਿੱਚ ਤਿੰਨ ਮਹੀਨਿਆਂ ਦਾ ਬਕਾਇਆ ਵੀ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦਾ ਵੱਡਾ ਹਿੱਸਾ ਤਿਆਰ ਹੋ ਚੁੱਕਾ ਹੈ ਅਤੇ ਜਲਦ ਹੀ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਇਸ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਇਸ ਯੋਜਨਾ ਦਾ ਲਾਭ ਲੈ ਸਕਣਗੀਆਂ, ਜਿਸ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਲਾਜ਼ਮੀ ਹੋਣਗੇ।