ਆਦਮਪੁਰ ਦੇ ਸਕੂਲ ਮੈਦਾਨ ‘ਚ ਮਿਲਿਆ ਡਰੋਨ, ਜਾਂਚ ਤੋਂ ਬਾਅਦ ਫੌਜ ਦਾ ਨਿਕਲਿਆ

ਨਿਊਜ਼ ਪੰਜਾਬ

3 ਜੂਨ 2026

ਜਲੰਧਰ ਦੇ ਆਦਮਪੁਰ ਨੇੜਲੇ ਪਿੰਡ ਹਰੀਪੁਰ ਦੇ ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿੱਚ ਇੱਕ ਸ਼ੱਕੀ ਡਰੋਨ ਮਿਲਣ ਕਾਰਨ ਹੜਕੰਪ ਮਚ ਗਿਆ। ਮੰਗਲਵਾਰ ਸ਼ਾਮ ਬੱਚਿਆਂ ਦੇ ਖੇਡਣ ਦੌਰਾਨ ਡਰੋਨ ਅਚਾਨਕ ਆ ਕੇ ਮੈਦਾਨ ਵਿੱਚ ਡਿੱਗ ਪਿਆ, ਜਿਸ ਤੋਂ ਬਾਅਦ ਬੱਚਿਆਂ ਨੇ ਇਸ ਦੀ ਜਾਣਕਾਰੀ ਪਿੰਡ ਦੇ ਸਰਪੰਚ ਨੂੰ ਦਿੱਤੀ।

ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਡਰੋਨ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਡਰੋਨ ਫੌਜ ਦਾ ਸੀ, ਜੋ ਟੈਸਟਿੰਗ ਦੌਰਾਨ ਤਕਨੀਕੀ ਕਾਰਨਾਂ ਕਰਕੇ ਕਰੈਸ਼ ਹੋ ਗਿਆ ਸੀ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਹ ਕੋਈ ਸੁਰੱਖਿਆ ਖ਼ਤਰਾ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਹਾਲਾਂਕਿ ਪਿੰਡ ਵਾਸੀਆਂ ਨੇ ਕਿਹਾ ਕਿ ਜੇ ਡਰੋਨ ਸਿੱਧਾ ਬੱਚਿਆਂ ਉੱਤੇ ਡਿੱਗ ਜਾਂਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।