ਦਿੱਲੀ ਦੇ ਰੈਸਟੋਰੈਂਟ’ਚ ਭਿਆਨਕ ਅੱਗ ਕਾਰਨ 21 ਲੋਕਾਂ ਦੀ ਮੌਤ; PM ਮੋਦੀ ਨੇ ਕੀਤਾ ਮੁਆਵਜ਼ੇ ਦਾ ਐਲਾਨ

ਨਿਊਜ਼ ਪੰਜਾਬ

3 ਜੂਨ 2026

ਦਿੱਲੀ ਦੇ ਮਾਲਵੀਆ ਨਗਰ ਸਥਿਤ ਲੇਮਨ ਗ੍ਰੀਨ ਰੈਸਟੋਰੈਂਟ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦਰਦਨਾਕ ਘਟਨਾ ਵਿੱਚ 21 ਲੋਕਾਂ ਦੀ ਮੌਤ ਹੋ ਗਈ, ਜਦਕਿ 37 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਮ੍ਰਿਤਕਾਂ ਵਿੱਚ ਕੁਝ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਦੱਸੇ ਜਾ ਰਹੇ ਹਨ। ਦਿੱਲੀ ਫਾਇਰ ਸਰਵਿਸ ਦੀਆਂ 10 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ, ਜਦਕਿ ਰੈਸਕਿਊ ਆਪ੍ਰੇਸ਼ਨ ਲਗਾਤਾਰ ਜਾਰੀ ਹੈ। ਮੁੱਢਲੀ ਜਾਂਚ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਮੰਦਭਾਗੀ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।