ਮੁਜ਼ੱਫਰਪੁਰ ਦੇ ਹਸਪਤਾਲ ਦੀ ICU ਵਿੱਚ ਭਿਆਨਕ ਅੱਗ, 3 ਮਰੀਜ਼ਾਂ ਦੀ ਮੌਤ

ਨਿਊਜ਼ ਪੰਜਾਬ

4 ਜੂਨ 2026

ਦਿੱਲੀ ਦੇ ਹੋਟਲ ਅੱਗ ਹਾਦਸੇ ਤੋਂ ਇੱਕ ਦਿਨ ਬਾਅਦ ਬਿਹਾਰ ਦੇ ਮੁਜ਼ੱਫਰਪੁਰ ਤੋਂ ਵੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਪ੍ਰਸਾਦ ਹਸਪਤਾਲ ਦੀ ਆਈਸੀਯੂ ਵਿੱਚ ਤੜਕੇ ਕਰੀਬ 3 ਵਜੇ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੋਏ ਹਨ।

ਮੁੱਢਲੀ ਜਾਂਚ ਵਿੱਚ ਅੱਗ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਅੱਗ ਅਤੇ ਧੂੰਏਂ ਕਾਰਨ ICU ਵਿੱਚ ਹੜਕੰਪ ਮਚ ਗਿਆ, ਜਦਕਿ 12 ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਹੋਰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤਾਂ ਦੀ ਗਿਣਤੀ ਵੱਧਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਗਿਆ।