ਨਿਊਜ਼ ਪੰਜਾਬ
4 ਜੂਨ 2026
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਕਾਲੀ ਦਲ ਦੇ ਆਗੂ ਜੋਬਨਪ੍ਰੀਤ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਮਹੱਤਵਪੂਰਨ ਫੈਸਲਾ ਸੁਣਾਉਂਦੇ ਹੋਏ ਉਸ ਦੀ ਰਿਹਾਈ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਅਦਾਲਤ ਨੇ ਮੁੱਢਲੀ ਸੁਣਵਾਈ ਦੌਰਾਨ ਗ੍ਰਿਫਤਾਰੀ ਦੀ ਪ੍ਰਕਿਰਿਆ ‘ਤੇ ਗੰਭੀਰ ਸਵਾਲ ਉਠਾਏ ਅਤੇ ਕਿਹਾ ਕਿ ਪੁਲਿਸ ਵੱਲੋਂ ਸੰਵਿਧਾਨਕ ਪ੍ਰਾਵਧਾਨਾਂ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ। ਪਟੀਸ਼ਨਕਰਤਾ ਵੱਲੋਂ ਦਾਅਵਾ ਕੀਤਾ ਗਿਆ ਕਿ ਗ੍ਰਿਫਤਾਰੀ ਦੇ ਲਿਖਤੀ ਕਾਰਨ ਨਹੀਂ ਦਿੱਤੇ ਗਏ ਅਤੇ ਇਹ ਕਾਰਵਾਈ ਸਿਆਸੀ ਰੰਜਿਸ਼ ਤਹਿਤ ਕੀਤੀ ਗਈ। ਸੁਣਵਾਈ ਦੌਰਾਨ ਹਾਈਕੋਰਟ ਨੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਫਟਕਾਰ ਲਗਾਈ ਅਤੇ ਗ੍ਰਿਫਤਾਰੀ ਨਾਲ ਜੁੜੇ ਸਾਰੇ ਸਬੂਤ ਸੁਰੱਖਿਅਤ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮਾਮਲੇ ਨਾਲ ਜੁੜੇ ਵਿਵਾਦ ਕਾਰਨ ਸਿਆਸੀ ਮਾਹੌਲ ਵੀ ਗਰਮਾਇਆ ਹੋਇਆ ਹੈ ਅਤੇ ਅਗਲੀ ਸੁਣਵਾਈ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ,ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਹੋਵੇਗੀ।
