ਪੰਜਾਬ ਸਕੱਤਰੇਤ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਨਿਊਜ਼ ਪੰਜਾਬ

4 ਜੂਨ 2026

ਪੰਜਾਬ ਸਕੱਤਰੇਤ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਸਕੱਤਰੇਤ ਨੂੰ ਭੇਜੀ ਗਈ ਧਮਕੀ ਭਰੀ ਈਮੇਲ ਵਿੱਚ ਬੰਬ ਧਮਾਕੇ ਦੀ ਚੇਤਾਵਨੀ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਅਲਰਟ ਕਰ ਦਿੱਤਾ ਗਿਆ। ਪੂਰੇ ਸਕੱਤਰੇਤ ਕੰਪਲੈਕਸ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ ਗਈ, ਜਦਕਿ ਈਮੇਲ ਭੇਜਣ ਵਾਲੇ ਦੀ ਪਛਾਣ ਅਤੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ, ਪਰ ਸੁਰੱਖਿਆ ਦੇ ਮੱਦੇਨਜ਼ਰ ਇਮਾਰਤ ਦੇ ਪ੍ਰਵੇਸ਼ ਅਤੇ ਨਿਕਾਸ ਰਸਤਿਆਂ ‘ਤੇ ਵਾਧੂ ਪੁਲਿਸ ਤਾਇਨਾਤ ਕੀਤੀ ਗਈ ਹੈ ਅਤੇ ਆਉਣ-ਜਾਣ ਵਾਲਿਆਂ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਪੂਰੀ ਸਥਿਤੀ ‘ਤੇ ਨਜ਼ਰ ਬਣਾਈ ਹੋਈ ਹੈ।