ਨਿਊਜ਼ ਪੰਜਾਬ
4 ਜੂਨ 2026
ਪੰਜਾਬ ਵਿੱਚ ਲਗਾਤਾਰ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਅੱਜ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ 4 ਤੋਂ 7 ਜੂਨ ਤੱਕ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਹੈ। 4 ਤੋਂ 6 ਜੂਨ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਇਸ ਤੋਂ ਬਾਅਦ 6 ਅਤੇ 7 ਜੂਨ ਲਈ ਯੈਲੋ ਅਲਰਟ ਰਹੇਗਾ, ਜਦੋਂ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿੱਚ ਆਉਣ ਵਾਲੇ ਇਸ ਬਦਲਾਅ ਨਾਲ ਤਾਪਮਾਨ ਵਿੱਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ। ਬੁੱਧਵਾਰ ਨੂੰ ਫਰੀਦਕੋਟ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਮੁਤਾਬਕ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ, ਜਦਕਿ ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਵੀ ਤੇਜ਼ ਹਵਾਵਾਂ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ।
