ਨਿਊਜ਼ ਪੰਜਾਬ
ਜੂਨ 1984–ਕਥਾ ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ
Hukamnama,Sri Darbar Sahib ji ,Sri Amritsar sahib ,Ang-957,06-June-2026
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ {ਪੰਨਾ 957}
ਅਰਥ: (ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ। ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ। ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ।1।
ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ {ਪੰਨਾ 958}
ਅਰਥ: ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ।
ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ?।2।
ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥ {ਪੰਨਾ 958}
ਅਰਥ: ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ। ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ।
ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ। ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ। ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ। (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ।
ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ।3।
सलोक मः ५ ॥ भीड़हु मोकलाई कीतीअनु सभ रखे कुट्मबै नालि ॥ कारज आपि सवारिअनु सो प्रभ सदा सभालि ॥ प्रभु मात पिता कंठि लाइदा लहुड़े बालक पालि ॥ दइआल होए सभ जीअ जंत्र हरि नानक नदरि निहाल ॥१॥
अर्थ: (हे मन!) उस प्रभु को सदा याद कर जो तेरे सारे काम आप सवाँरता है, जो तुझे दुखों से खलासी देता है और तेरे सारे परिवार समेत तेरी रक्षा करता है। माता-पिता की तरह अंजाने बालकों को पाल के प्रभु (जीवों को) गले से लगाता है। हे नानक! जिस मनुष्य की ओर प्रभु मेहर की निगाह से देखता है, उस पर सब जीव दयालु हो जाते हैं।1।
मः ५ ॥ विणु तुधु होरु जि मंगणा सिरि दुखा कै दुख ॥ देहि नामु संतोखीआ उतरै मन की भुख ॥ गुरि वणु तिणु हरिआ कीतिआ नानक किआ मनुख ॥२॥
अर्थ: हे प्रभु! तेरे नाम के बिना (तुझसे) कुछ और माँगना भारी दुख सहने के तुल्य है; (हे प्रभु!) मुझे अपना नाम दे ता कि मुझे संतोख आ जाए और मेरे मन की तृष्णा समाप्त हो जाए।
हे नानक! जिस गुरु ने जंगल और (जंगल की सूखी) घास हरि कर दी, मनुष्य को हरा करना उसके लिए कौन सी बड़ी बात है?।2।
पउड़ी ॥ सो ऐसा दातारु मनहु न वीसरै ॥ घड़ी न मुहतु चसा तिसु बिनु ना सरै ॥ अंतरि बाहरि संगि किआ को लुकि करै ॥ जिसु पति रखै आपि सो भवजलु तरै ॥ भगतु गिआनी तपा जिसु किरपा करै ॥ सो पूरा परधानु जिस नो बलु धरै ॥ जिसहि जराए आपि सोई अजरु जरै ॥ तिस ही मिलिआ सचु मंत्रु गुर मनि धरै ॥३॥
अर्थ: ऐसी दातें देने वाला प्रभु मन से भूलना नहीं चाहिए, (क्योंकि) उसके बिना (उसको भुला के, जिंदगी की) घड़ी दो घड़ियाँ पल आदि (थोड़ा भी समय) आसान नहीं गुजरता। प्रभु जीव के (सदा) अंदर (बसता है,) उसके बाहर (चौगिर्दे भी) मौजूद है, कोई जीव कोई काम उससे लुका-छिपा के नहीं कर सकता।
वही मनुष्य संसार-समुंदर से पार लांघता है (संसार के विकारों से बचता है) जिसकी इज्जत की रक्षा प्रभु स्वयं करता है। वही भक्त है, वही ज्ञानवान है, वही तपस्वी है, जिस पर प्रभु मेहर करता है। जिसको (विकारों का मुकाबला करने के लिए) प्रभु (आत्मिक) ताकत बख्शता है, उसकी कमाई सफल हो जाती है, वह आदर पाता है। (वैसे मानसिक ताकत भी एक ऐसी अवस्था है जिसकी प्राप्ति पर संभलने की बहुत आवश्यक्ता होती है, आम तौर पर मनुष्य रिद्धियों-सिद्धियों की ओर पलट जाता है) इस डाँवाडोल करने वाली अवस्था में वही मनुष्य संभलता है, जिसको प्रभु स्वयं संभलने की सहायता दे।
जो मनुष्य गुरु का उपदेश हृदय में टिकाता है, उसको सदा-स्थिर प्रभु मिलता है।3।
🙏🙏🙏🙏🙏
