ਸ਼ਹੀਦਾਂ ਨੂੰ ਨਮਨ,ਸਾਕਾ ਨੀਲਾ ਤਾਰਾ ਦੀ 42ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਮੁਕੰਮਲ ਬੰਦ

ਨਿਊਜ਼ ਪੰਜਾਬ

6 ਜੂਨ 2026

ਜੂਨ 1984 ਦੇ ਸਾਕਾ ਨੀਲਾ ਤਾਰਾ ਦੀ ਅੱਜ 42ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਸ਼ਹਿਰ ਵਿੱਚ ਮੁਕੰਮਲ ਬੰਦ ਦਾ ਅਸਰ ਵੇਖਣ ਨੂੰ ਮਿਲਿਆ। ਸ਼ਹਿਰ ਦੇ ਮੁੱਖ ਬਾਜ਼ਾਰ, ਵਪਾਰਕ ਅਦਾਰੇ ਅਤੇ ਮਾਰਕੀਟਾਂ ਬੰਦ ਰਹੀਆਂ, ਜਿਸ ਕਾਰਨ ਸੜਕਾਂ ‘ਤੇ ਆਮ ਦਿਨਾਂ ਦੇ ਮੁਕਾਬਲੇ ਕਾਫ਼ੀ ਘੱਟ ਚਹਿਲ-ਪਹਿਲ ਨਜ਼ਰ ਆਈ। ਸਵੇਰੇ ਕੁਝ ਸਮੇਂ ਲਈ ਬਾਹਰਵਾਰ ਇਲਾਕਿਆਂ ਵਿੱਚ ਕੁਝ ਦੁਕਾਨਾਂ ਖੁੱਲ੍ਹੀਆਂ ਸਨ, ਪਰ ਬਾਅਦ ਵਿੱਚ ਦੁਕਾਨਦਾਰਾਂ ਨੇ ਖ਼ੁਦ ਹੀ ਸ਼ਰਧਾਂਜਲੀ ਅਤੇ ਸਤਿਕਾਰ ਵਜੋਂ ਆਪਣੇ ਕਾਰੋਬਾਰ ਬੰਦ ਕਰ ਦਿੱਤੇ। ਇਸ ਦੌਰਾਨ ਗਲੀਆਂ ਅਤੇ ਬਾਜ਼ਾਰਾਂ ਵਿੱਚ ਰੇਹੜ੍ਹੀ-ਫੜ੍ਹੀ ਵਾਲਿਆਂ ਦੀ ਆਵਾਜਾਈ ਵੀ ਘੱਟ ਰਹੀ ਅਤੇ ਸਮੁੱਚੇ ਸ਼ਹਿਰ ਵਿੱਚ ਗੰਭੀਰਤਾ ਦਾ ਮਾਹੌਲ ਬਣਿਆ ਰਿਹਾ।