ਨਿਊਜ਼ ਪੰਜਾਬ
6 ਜੂਨ 2026
NEET-UG ਪੇਪਰ ਲੀਕ ਅਤੇ ਵੱਖ-ਵੱਖ ਭਰਤੀ ਤੇ ਦਾਖ਼ਲਾ ਪ੍ਰੀਖਿਆਵਾਂ ਵਿੱਚ ਹੋਈਆਂ ਗੜਬੜੀਆਂ ਦੇ ਵਿਰੋਧ ਵਿੱਚ ‘ਕਾਕਰੋਚ ਜਨਤਾ ਪਾਰਟੀ’ (CJP) ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮਿਲ ਗਈ ਹੈ। ਉਹ ਅੱਜ ਸ਼ਾਮ 5 ਵਜੇ ਤੱਕ ਪ੍ਰਦਰਸ਼ਨ ਕਰ ਸਕਣਗੇ।

ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਅਮਰੀਕਾ ਤੋਂ ਦਿੱਲੀ ਪਹੁੰਚਣ ਮਗਰੋਂ ਸਿੱਧੇ ਪੁਲਿਸ ਸਟੇਸ਼ਨ ਗਏ ਅਤੇ ਪ੍ਰਦਰਸ਼ਨ ਦੀ ਮਨਜ਼ੂਰੀ ਲਈ ਅਭਿਜੀਤ ਨੇ ਸਮਰਥਕਾਂ ਤੋਂ ਪੁਲਿਸ ਸਟੇਸ਼ਨ ਪਹੁੰਚਣ ਦੀ ਅਪੀਲ ਕੀਤੀ ਸੀ। CJP ਦਿੱਲੀ ਦੇ ਜੰਤਰ-ਮੰਤਰ ‘ਤੇ ਆਪਣਾ ਪਹਿਲਾ ਪ੍ਰਦਰਸ਼ਨ ਕਰੇਗੀ। ਇਹ ਪ੍ਰਦਰਸ਼ਨ NEET-UG ਪੇਪਰ ਲੀਕ ਤੇ CBSE, CUET, SSC-GD ਵਰਗੀਆਂ ਪ੍ਰੀਖਿਆਵਾਂ ਵਿਚ ਹੋਈਆਂ ਗੜਬੜੀਆਂ ਦੇ ਖਿਲਾਫ ਹੈ।
ਪਾਰਟੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ। CJP ਨੇ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਵਾਲੇ ਸਮਰਥਕਾਂ ਲਈ ਇਕ ਗਾਈਡਲਾਈਨ ਵੀ ਜਾਰੀ ਕੀਤੀ ਹੈ।ਇਸ ਵਿਚ ਸਮਰਥਕਾਂ ਤੋਂ ਸਨਸਕ੍ਰੀਨ ਲਗਾ ਕੇ, ਨਾਸ਼ਤਾ ਕਰਕੇ ਆਉਣ, ਹੱਥ ਵਿਚ ਤਿਰੰਗਾ, ਫੁੱਲ ਤੇ ਕਿਤਾਬ ਲਿਆਉਣ ਵਰਗੀਆਂ ਅਪੀਲਾਂ ਕੀਤੀਆਂ ਗਈਆਂ ਹਨ।
