ਨਿਊਜ਼ ਪੰਜਾਬ
6 ਜੂਨ 2026
ਨਵਾਂਸ਼ਹਿਰ ਵਿੱਚ ਸੂਟਕੇਸ ਵਿੱਚ ਮਿਲੀ ਨਾਬਾਲਗ ਲੜਕੀ ਦੀ ਲਾਸ਼ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕਰਦਿਆਂ ਮ੍ਰਿਤਕਾ ਦੀ ਮਾਂ ਦੇ ਲਿਵ-ਇਨ ਪਾਰਟਨਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਜਾਂਚ ਮੁਤਾਬਕ ਦੋਸ਼ੀ ਨੇ ਲੜਕੀ ਦੇ ਮੁੰਡਿਆਂ ਨਾਲ ਮੇਲ-ਜੋਲ ਅਤੇ ਆਪਣੇ ਰਿਸ਼ਤੇ ਦੇ ਖੁਲਾਸੇ ਦੇ ਡਰ ਕਾਰਨ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬਾਅਦ ਵਿੱਚ ਉਸ ਨੇ ਲਾਸ਼ ਨੂੰ ਸੂਟਕੇਸ ਵਿੱਚ ਪਾ ਕੇ ਖੁਰਾਲਗੜ੍ਹ ਦੇ ਜੰਗਲ ਵਿੱਚ ਲੈ ਜਾ ਕੇ ਸਾੜ ਦਿੱਤਾ। ਸੀਸੀਟੀਵੀ ਫੁਟੇਜ ਅਤੇ ਸਖ਼ਤ ਪੁੱਛਗਿੱਛ ਦੌਰਾਨ ਦੋਸ਼ੀ ਨੇ ਆਪਣਾ ਜੁਰਮ ਕਬੂਲ ਕਰ ਲਿਆ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
