ਨਿਊਜ਼ ਪੰਜਾਬ
7 ਜੂਨ,2026
ਸਾਕਾ ਨੀਲਾ ਤਾਰਾ 1984 ਦੇ ਸ਼ਹੀਦਾਂ ਦੀ ਯਾਦ ਵਿੱਚ 7 ਜੂਨ 2026 ਨੂੰ ਬਠਿੰਡਾ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਸ਼ਹੀਦ ਸਿੰਘਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਗੁਰਮਤਿ ਵਿਚਾਰਾਂ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਵੱਡੀ ਗਿਣਤੀ ਵਿੱਚ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ ਅਤੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤ ਨੂੰ ਹਾਜ਼ਰੀ ਭਰਨ ਲਈ ਸੱਦਾ ਦਿੱਤਾ ਗਿਆ ਹੈ।
