ਨਿਊਜ਼ ਪੰਜਾਬ
7 ਜੂਨ 2026
ਫਿਰੋਜ਼ਪੁਰ ਦੇ ਮੱਖੂ ਇਲਾਕੇ ਵਿੱਚ ਗੁਰਚਰਨ ਸਿੰਘ ਗਾਬਾ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਫਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਕਤਲ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।ਮੁਲਜ਼ਮਾਂ ਕੋਲੋਂ ਇੱਕ ਬੇਰੇਟਾ .30 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਡੀਜੀਪੀ Gaurav Yadav ਮੁਤਾਬਕ ਦੋਵੇਂ ਦੋਸ਼ੀਆਂ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਉਨ੍ਹਾਂ ‘ਤੇ ਰਾਜਸਥਾਨ ਪੁਲਿਸ ਵੱਲੋਂ ਇਨਾਮ ਵੀ ਐਲਾਨਿਆ ਗਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
