ਭਾਜਪਾ ਪੰਜਾਬ ਨੂੰ ਵੱਡਾ ਝਟਕਾ, ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਨੇ ਦਿੱਤਾ ਅਸਤੀਫਾ

ਨਿਊਜ਼ ਪੰਜਾਬ

7 ਜੂਨ,2026

ਪੰਜਾਬ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਨੇ ਆਪਣੀ ਜਥੇਬੰਦੀਕ ਜ਼ਿੰਮੇਵਾਰੀ ਤੋਂ ਮੁਕਤ ਕੀਤੇ ਜਾਣ ਦੀ ਬੇਨਤੀ ਕਰਦਿਆਂ ਅਸਤੀਫਾ ਦੇ ਦਿੱਤਾ।

ਡਾ. ਰਾਜੂ ਨੇ ਕੁਝ ਮਹੱਤਵਪੂਰਨ ਅਤੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣਾ ਅਸਤੀਫਾ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਨੂੰ ਭੇਜਿਆ ਹੈ। ਉਨ੍ਹਾਂ ਨੇ ਇਸ ਅਸਤੀਫੇ ਦੀ ਕਾਪੀ ਆਪਣੇ ਫੇਸਬੁੱਕ ਪੇਜ ‘ਤੇ ਵੀ ਸਾਂਝੀ ਕੀਤੀ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇਸ ਮਾਮਲੇ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।