ਨਿਊਜ਼ ਪੰਜਾਬ
7 ਜੂਨ,2026
ਪੰਜਾਬ ਸਰਕਾਰ ਦੇ ‘ਮਿਸ਼ਨ ਰੁਜ਼ਗਾਰ’ ਤਹਿਤ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਭਗਵੰਤ ਮਾਨ ਭਲਕੇ ਚੰਡੀਗੜ੍ਹ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਪ੍ਰੋਗਰਾਮ ਮਿਉਂਸਪਲ ਭਵਨ ਵਿਖੇ ਆਯੋਜਿਤ ਕੀਤਾ ਜਾਵੇਗਾ। ਮਾਨ ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜਿਸ ਨਾਲ ਰੁਜ਼ਗਾਰ ਦੇ ਖੇਤਰ ਵਿੱਚ ਨਵੇਂ ਮੌਕੇ ਪੈਦਾ ਹੋਏ ਹਨ।
