20 ਲੱਖ ਰਿਸ਼ਵਤ ਮਾਮਲਾ: ਅੱਜ ਮੁੜ ਅਦਾਲਤ ‘ਚ ਪੇਸ਼ ਹੋਵੇਗਾ ਓ.ਪੀ. ਰਾਣਾ

ਨਿਊਜ਼ ਪੰਜਾਬ

8 ਜੂਨ 2026

ਵਿਜੀਲੈਂਸ ਬਿਊਰੋ ਪੰਜਾਬ ਨਾਲ ਜੁੜੇ 20 ਲੱਖ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਡੀ.ਜੀ.ਪੀ. ਦੇ ਰੀਡਰ ਓਮ ਪ੍ਰਕਾਸ਼ ਸਿੰਘ ਉਰਫ਼ ਓ.ਪੀ. ਰਾਣਾ ਦਾ 7 ਦਿਨਾਂ ਦਾ ਸੀ.ਬੀ.ਆਈ. ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਰਿਮਾਂਡ ਸਮਾਪਤ ਹੋਣ ਤੋਂ ਬਾਅਦ ਸੀ.ਬੀ.ਆਈ. ਉਸ ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕਰੇਗੀ, ਜਿੱਥੇ ਅਦਾਲਤ ਇਹ ਫ਼ੈਸਲਾ ਕਰੇਗੀ ਕਿ ਉਸ ਨੂੰ ਹੋਰ ਪੁਲਿਸ ਰਿਮਾਂਡ ‘ਤੇ ਭੇਜਿਆ ਜਾਵੇ ਜਾਂ ਨਿਆਂਇਕ ਹਿਰਾਸਤ ਵਿੱਚ। ਮਾਮਲੇ ਦੀ ਗੰਭੀਰਤਾ ਅਤੇ ਵਿਜੀਲੈਂਸ ਅਧਿਕਾਰੀਆਂ ਨਾਲ ਜੁੜੇ ਹੋਣ ਕਾਰਨ ਇਸ ਜਾਂਚ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।