ਮੋਹਾਲੀ ਨੂੰ ਮਿਲਿਆ ਨਵਾਂ ਮੇਅਰ, ਸਰਬਜੀਤ ਸਿੰਘ ਸਮਾਣਾ ਨੇ ਸੰਭਾਲੀ ਕਮਾਨ

ਨਿਊਜ਼ ਪੰਜਾਬ

9 ਜੂਨ,2026

ਮੋਹਾਲੀ ਨਗਰ ਨਿਗਮ ਨੂੰ ਨਵਾਂ ਮੇਅਰ ਮਿਲ ਗਿਆ ਹੈ। ਮੋਹਾਲੀ ਤੋਂ ਵਿਧਾਇਕ Kulwant Singh ਦੇ ਬੇਟੇ Sarabjit Singh Samana ਨੂੰ ਮੇਅਰ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਆਰ.ਪੀ. ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਨਵੀਂ ਟੀਮ ਦੇ ਗਠਨ ਨਾਲ ਮੋਹਾਲੀ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।