ਨਿਊਜ਼ ਪੰਜਾਬ
9 ਜੂਨ,2026
ਬਰਨਾਲਾ ਦੇ ਮਹਿਲ ਕਲਾਂ ਥਾਣਾ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਨੌਜਵਾਨ ਅਤੇ ਇਕ ਔਰਤ ਨੂੰ 1 ਕਿਲੋ 250 ਗ੍ਰਾਮ ਅਫੀਮ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁੱਖ ਅਫ਼ਸਰ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਤੱਥ ਸਾਹਮਣੇ ਲਿਆਂਦੇ ਜਾ ਸਕਣ।
