ਅੰਮ੍ਰਿਤ ਵੇਲੇ ਦੀ ਕਮਾਈ-ਵੱਡੀ ਦੌਲਤ….ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 10 ਜੂਨ 2026

ਨਿਊਜ਼ ਪੰਜਾਬ 

ਅੰਮ੍ਰਿਤ ਵੇਲੇ ਦੀ ਕਮਾਈ-ਵੱਡੀ ਦੌਲਤ….ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ

Hukamnama Sri Darbar Sahib ji, Sri Amritsar Sahib, Ang– 676,10-June-2026

ਧਨਾਸਰੀ ਮਹਲਾ ੫ ॥

ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

धनासरी महला ५ ॥

फिरत फिरत भेटे जन साधू पूरै गुरि समझाइआ ॥ आन सगल बिधि कांमि न आवै हरि हरि नामु धिआइआ ॥१॥ ता ते मोहि धारी ओट गोपाल ॥ सरनि परिओ पूरन परमेसुर बिनसे सगल जंजाल ॥ रहाउ ॥ सुरग मिरत पइआल भू मंडल सगल बिआपे माए ॥ जीअ उधारन सभ कुल तारन हरि हरि नामु धिआए ॥२॥ नानक नामु निरंजनु गाईऐ पाईऐ सरब निधाना ॥ करि किरपा जिसु देइ सुआमी बिरले काहू जाना ॥३॥३॥२१॥

ਅਰਥ:ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ॥੧॥ ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ॥ ਰਹਾਉ ॥ ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ॥੨॥ ਨਾਨਕ ਜੀ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ॥੩॥੩॥੨੧॥

अर्थ: हे भाई! तलाश करते करते जब मैं गुरू महापुरुष को मिला, तो पूरे गुरू ने (मुझे) ये समझ बख्शी कि (माया के मोह से बचने कि लिए) अन्य सारी युक्तियों में से कोई एक युक्ति भी काम नहीं आती। परमात्मा का नाम सिमरा हुआ ही काम आता है।1इसलिए, हे भाई! मैंने परमात्मा का आसरा ले लिया। (जब मैं) सर्व-व्यापक परमात्मा की शरण पड़ा, तो मेरे सारे (माया के) जंजाल नाश हो गए। रहाउ।हे भाई! देव-लोक, मात-लोक, पाताल-लोक, सारी ही सृष्टि माया (के मोह) में फंसी हुई है। हे भाई! सदा परमात्मा का नाम सिमरा कर, यही है जिंद को (माया के मोह में से) बचाने वाला, यही है सारी कुलों के उद्धार करने वाला।2।हे नानक! माया से निर्लिप परमात्मा का नाम गाना चाहिए, (नाम की बरकति से) सारे खजानों की प्राप्ति हो जाती है, पर (ये भेद) किसी (उस) विरले मनुष्य ने समझा है जिसे मालिक प्रभू स्वयं मेहर करके (नाम की दाति) देता है।3।3।21।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🙏🙏🙏🙏🙏