ਸ਼੍ਰੋਮਣੀ ਕਮੇਟੀ ਦਾ ਜਥਾ ਪਾਕਿਸਤਾਨ ਲਈ ਰਵਾਨਾ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ‘ਚ ਹੋਵੇਗਾ ਸ਼ਾਮਲ

ਨਿਊਜ਼ ਪੰਜਾਬ

10 ਜੂਨ,2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਅਤੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਅੰਮ੍ਰਿਤਸਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਜਥੇ ਦੇ ਲੀਡਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਹ ਜਥਾ 19 ਜੂਨ ਨੂੰ ਯਾਤਰਾ ਸੰਪੰਨ ਕਰਕੇ ਵਾਪਸ ਭਾਰਤ ਪਰਤੇਗਾ।