ਪੰਜਾਬ-ਚੰਡੀਗੜ੍ਹ ‘ਚ ਹੀਟਵੇਵ ਦਾ ਕਹਿਰ, 9 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਨਿਊਜ਼ ਪੰਜਾਬ

10 ਜੂਨ,2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ 9 ਜ਼ਿਲ੍ਹਿਆਂ ਵਿੱਚ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਬਠਿੰਡਾ ਵਿੱਚ ਤਾਪਮਾਨ 46.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਵੱਧ ਦਰਜ ਕੀਤਾ ਗਿਆ ਹੈ। ਹਾਲਾਂਕਿ 11 ਜੂਨ ਤੋਂ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ ਹੈ ਅਤੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ, ਗੜੇਮਾਰੀ ਤੇ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।