ਨਿਊਜ਼ ਪੰਜਾਬ
10 ਜੂਨ,2026
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਅਹਿਮ ਕਦਮ ਚੁੱਕਿਆ ਗਿਆ ਹੈ। ਯੂਨੀਵਰਸਿਟੀ ਦੀ ਵਾਈਸ ਚਾਂਸਲਰ ਰੇਨੂੰ ਵਿੱਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਕੈਂਪਸ ਦੇ ਸਾਰੇ ਸਾਈਨ ਬੋਰਡ ਅਤੇ ਨੇਮ ਪਲੇਟਾਂ ਪੰਜਾਬੀ ਭਾਸ਼ਾ ਵਿੱਚ ਵੀ ਲਗਾਈਆਂ ਜਾਣਗੀਆਂ।

ਇਹ ਫੈਸਲਾ ਵਿਦਿਆਰਥੀ ਸੰਗਠਨ “ਸਾਥ” ਵੱਲੋਂ ਪੰਜਾਬੀ ਨੂੰ ਨਜ਼ਰਅੰਦਾਜ਼ ਕਰਨ ਦੇ ਵਿਰੋਧ ਤੋਂ ਬਾਅਦ ਲਿਆ ਗਿਆ ਹੈ। ਇਸ ਮਾਮਲੇ ਨੂੰ ਉਠਾਉਣ ਲਈ ਮਾਲਵਿੰਦਰ ਸਿੰਘ ਕੰਗ ਨੇ ਵੀ ਰਾਜਪਾਲ ਅਤੇ ਯੂਨੀਵਰਸਿਟੀ ਚਾਂਸਲਰ ਨੂੰ ਪੱਤਰ ਲਿਖਿਆ ਸੀ। ਯੂਨੀਵਰਸਿਟੀ ਪ੍ਰਸ਼ਾਸਨ ਨੇ ਦੱਸਿਆ ਹੈ ਕਿ ਪੰਜਾਬੀ ਸਾਈਨ ਬੋਰਡਾਂ ਦੀ ਖਰੀਦ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਜਲਦ ਹੀ ਨਵੇਂ ਬੋਰਡ ਕੈਂਪਸ ਵਿੱਚ ਲਗਾਏ ਜਾਣਗੇ।
