ਨਿਊਜ਼ ਪੰਜਾਬ
12 ਜੂਨ,2026
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ 4 ਆਈਏਐਸ ਅਤੇ 30 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਤਹਿਤ 2022 ਬੈਚ ਦੇ ਆਈਏਐਸ ਅਧਿਕਾਰੀ ਡੇਵੀ ਗੋਇਲ ਨੂੰ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸ੍ਰੀ ਮੁਕਤਸਰ ਸਾਹਿਬ ਨਿਯੁਕਤ ਕਰਨ ਦੇ ਨਾਲ ਏਡੀਸੀ (ਜਨਰਲ) ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।






2023 ਬੈਚ ਦੀ ਆਈਏਐਸ ਅਧਿਕਾਰੀ ਕ੍ਰਿਤਿਕਾ ਗੋਇਲ ਨੂੰ ਮਾਨਸਾ ਵਿੱਚ ਏਡੀਸੀ (ਦਿਹਾਤੀ ਵਿਕਾਸ) ਤਾਇਨਾਤ ਕੀਤਾ ਗਿਆ ਹੈ, ਜਦਕਿ ਆਦਿਤਿਆ ਸ਼ਰਮਾ ਨੂੰ ਤਰਨਤਾਰਨ ਅਤੇ ਪੱਲਵੀ ਮਿਸ਼ਰਾ ਨੂੰ ਅੰਮ੍ਰਿਤਸਰ ਵਿੱਚ ਏਡੀਸੀ (ਜਨਰਲ) ਵਜੋਂ ਨਿਯੁਕਤ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ।
