ਮਨਾਲੀ ਘੁੰਮਣ ਗਏ ਜਲੰਧਰ ਦੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਪਿਤਾ-ਧੀ ਦੀ ਮੌਤ

ਨਿਊਜ਼ ਪੰਜਾਬ

13 ਜੂਨ,2026

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਮਨਾਲੀ ਘੁੰਮਣ ਗਏ ਜਲੰਧਰ ਦੇ ਇੱਕ ਪਰਿਵਾਰ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਮਣੀਕਰਨ ਨੇੜੇ ਉਨ੍ਹਾਂ ਦੀ ਕਾਰ ਕਰੀਬ 400 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਪਿਤਾ ਪਰਵਿੰਦਰ ਦੀਵਾਨ ਅਤੇ ਉਨ੍ਹਾਂ ਦੀ 19 ਸਾਲਾ ਧੀ ਨਿਧੀ ਦੀਵਾਨ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੇ ਹੋਰ ਮੈਂਬਰ ਗੰਭੀਰ ਜ਼ਖਮੀ ਹੋ ਗਏ। ਸਥਾਨਕ ਲੋਕਾਂ ਅਤੇ ਵਲੰਟੀਅਰਾਂ ਨੇ ਤੁਰੰਤ ਬਚਾਅ ਕਾਰਜ ਚਲਾ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।