ਨਿਊਜ਼ ਪੰਜਾਬ
13 ਜੂਨ,2026
ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 5.2 ਡਿਗਰੀ ਸੈਲਸੀਅਸ ਤੱਕ ਘਟ ਗਿਆ ਹੈ, ਜੋ ਆਮ ਨਾਲੋਂ 6.2 ਡਿਗਰੀ ਘੱਟ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ 13 ਤੋਂ 16 ਜੂਨ ਤੱਕ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਨਵਾਂਸ਼ਹਿਰ ਵਿੱਚ ਸਭ ਤੋਂ ਵੱਧ 55.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦਕਿ ਫਰੀਦਕੋਟ 36.7 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ। ਖਰਾਬ ਮੌਸਮ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਵੀ ਹੋਇਆ ਹੈ, ਜਿੱਥੇ ਤਿੰਨ ਲੋਕਾਂ ਦੀ ਮੌਤ ਅਤੇ ਬਿਜਲੀ ਢਾਂਚੇ ਨੂੰ 26 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਅਗਲੇ ਦੋ ਹਫ਼ਤਿਆਂ ਤੱਕ ਮੀਂਹ ਅਤੇ ਗਰਜ-ਤੂਫ਼ਾਨ ਦੀ ਗਤੀਵਿਧੀ ਜਾਰੀ ਰਹਿ ਸਕਦੀ ਹੈ, ਜਦਕਿ ਮਾਨਸੂਨ ਜੂਨ ਦੇ ਅਖੀਰ ਤੱਕ ਪੰਜਾਬ ਵਿੱਚ ਦਸਤਕ ਦੇਣ ਦੀ ਸੰਭਾਵਨਾ ਹੈ।
