ਨਿਊਜ਼ ਪੰਜਾਬ
13 ਜੂਨ,2026
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਤਬਾਦਲਿਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਇੱਕ ਹੋਰ ਅਹਿਮ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ 2010 ਬੈਚ ਦੇ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਹਰਮਨਬੀਰ ਸਿੰਘ ਨੂੰ ਡੀ.ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ ਵਜੋਂ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਡੀ.ਆਈ.ਜੀ. ਪੀ.ਏ.ਪੀ., ਜਲੰਧਰ ਦੇ ਅਹੁਦੇ ‘ਤੇ ਤਾਇਨਾਤ ਸਨ।

ਜਾਰੀ ਹੁਕਮਾਂ ਮੁਤਾਬਕ ਹਰਮਨਬੀਰ ਸਿੰਘ ਨੇ 2011 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਵਿਵੇਕ ਸ਼ੀਲ ਸੋਨੀ ਦੀ ਜਗ੍ਹਾ ਸੰਭਾਲੀ ਹੈ, ਜਦਕਿ ਵਿਵੇਕ ਸ਼ੀਲ ਸੋਨੀ ਨੂੰ ਤੁਰੰਤ ਪ੍ਰਭਾਵ ਨਾਲ ਡੀ.ਜੀ.ਪੀ. ਦਫ਼ਤਰ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੀ ਨਵੀਂ ਤਾਇਨਾਤੀ ਸਬੰਧੀ ਹੁਕਮ ਵੱਖਰੇ ਤੌਰ ‘ਤੇ ਜਾਰੀ ਕੀਤੇ ਜਾਣਗੇ।
