ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਅਗਾਊਂ ਜ਼ਮਾਨਤ ਮਨਜ਼ੂਰ

ਨਿਊਜ਼ ਪੰਜਾਬ

15 ਜੂਨ,2026

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ Bikram Singh Majithia ਨੂੰ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਐੱਫ.ਆਈ.ਆਰ. ਨੰਬਰ 91 ਨਾਲ ਸੰਬੰਧਤ ਮਾਮਲੇ ਵਿੱਚ ਸੁਣਵਾਈ ਦੌਰਾਨ ਮਜੀਠੀਆ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਦਿੱਤੀ ਹੈ। ਉਨ੍ਹਾਂ ‘ਤੇ ਪੁਲਿਸ ਥਾਣੇ ਵਿੱਚ ਦਾਖਲ ਹੋਣ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਲੱਗੇ ਸਨ। ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਪੇਸ਼ ਨਾ ਕਰਨ ਕਾਰਨ ਸਵਾਲ ਖੜੇ ਹੋਏ ਸਨ ਅਤੇ ਫੈਸਲਾ ਰੋਕ ਦਿੱਤਾ ਗਿਆ ਸੀ। ਹੁਣ ਅਦਾਲਤ ਦੇ ਇਸ ਫੈਸਲੇ ਨਾਲ ਮਜੀਠੀਆ ਨੂੰ ਕਾਨੂੰਨੀ ਰਾਹਤ ਮਿਲੀ ਹੈ।