News Punjab,
Ludhiana, 15 April
ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਕਮਲ ਅਰੋੜਾ ਖ਼ਿਲਾਫ਼ ਦਰਜ ਕੀਤੀ ਗਈ ਐਫ.ਆਈ.ਆਰ. ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ। ਇਹ ਮਾਮਲਾ ਰਾਜਨੀਤਿਕ ਬਦਲੇ ਦੀ ਭਾਵਨਾ ਤੋਂ ਪ੍ਰੇਰਿਤ ਜਾਪਦਾ ਹੈ ਇਹ ਬਿਆਨ ਦਿੰਦਿਆ ਸ਼ਿਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਸਰਕਾਰ ਆਪਣੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਅਕਾਲੀ ਦਲ ਹਮੇਸ਼ਾ ਲੋਕ ਹਿੱਤਾਂ ਦੀ ਲੜਾਈ ਲੜਦਾ ਆਇਆ ਹੈ ਤੇ ਲੜਦਾ ਰਹੇਗਾ, ਨਾ ਕਦੇ ਡਰਿਆ ਹੈ ਤੇ ਨਾ ਹੀ ਕਦੇ ਝੁਕਿਆ ਹੈ।
ਕੌਂਸਲਰ ਕਮਲ ਅਰੋੜਾ ਆਪਣੇ ਵਾਰਡ ਦੇ ਲੋਕਾਂ ਦੇ ਜਾਇਜ਼ ਕੰਮਾਂ ਲਈ ਅਧਿਕਾਰੀਆਂ ਕੋਲ ਜਾਂਦੇ ਰਹੇ ਹਨ। ਦੁੱਖ ਦੀ ਗੱਲ ਹੈ ਕਿ ਸਰਕਾਰ ਦੇ ਦਬਾਅ ਹੇਠ ਕੁਝ ਅਧਿਕਾਰੀ ਚੁਣੇ ਹੋਏ ਨੁਮਾਇੰਦਿਆਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਹਾਰੇ ਹੋਏ ਵਿਅਕਤੀਆਂ ਰਾਹੀਂ ਕੰਮ ਕਰਵਾਉਣ ਨੂੰ ਤਰਜੀਹ ਦਿੰਦੇ ਹਨ। ਇਸ ਕਾਰਨ ਹੋਏ ਮਾਮੂਲੀ ਤਕਰਾਰ ਨੂੰ ਆਧਾਰ ਬਣਾ ਕੇ ਇੱਕ ਚੁਣੇ ਹੋਏ ਲੋਕ ਪ੍ਰਤਿਨਿਧੀ ਉੱਤੇ ਕੇਸ ਦਰਜ ਕਰਨਾ ਲੋਕਤੰਤਰਿਕ ਪ੍ਰਣਾਲੀ ਦੀ ਤੌਹੀਨ ਹੈ।
ਸ਼੍ਰੋਮਣੀ ਅਕਾਲੀ ਦਲ ਇਸ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਾ ਹੈ। ਅਤੇ ਉਹਨਾਂ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਦੀ ਮੰਗ ਕਰਦਾ ਹੈ ਜੋ ਚੁਣੇ ਹੋਏ ਨੁਮਾਇੰਦਿਆਂ ਦੀ ਪਰਵਾਹ ਕਰਨ ਦੀ ਬਜਾਏ ਸਿਰਫ਼ ਸਰਕਾਰ ਦੇ ਇਸ਼ਾਰਿਆਂ ‘ਤੇ ਕੰਮ ਕਰਦੇ ਹਨ। ਲੋੜ ਪੈਣ ‘ਤੇ ਅਜਿਹੇ ਅਧਿਕਾਰੀਆਂ ਦੇ ਕੰਮਕਾਜ ਅਤੇ ਜਾਇਦਾਦਾਂ ਦੀ ਵਿਜੀਲੈਂਸ ਜਾਂਚ ਲਈ ਵੀ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਇਨਸਾਫ਼ ਯਕੀਨੀ ਬਣਾਇਆ ਜਾ ਸਕੇ।
ਸਮੁੱਚਾ ਸ਼੍ਰੋਮਣੀ ਅਕਾਲੀ ਦਲ ਅਤੇ ਲੁਧਿਆਣਾ ਦਾ ਅਕਾਲੀ ਜੱਥਾ ਕੌਂਸਲਰ ਕਮਲ ਅਰੋੜਾ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਉਨ੍ਹਾਂ ਨਾਲ ਹੋ ਰਹੀ ਕਿਸੇ ਵੀ ਬੇਇਨਸਾਫ਼ੀ ਦਾ ਡਟ ਕੇ ਮੁਕਾਬਲਾ ਕਰੇਗਾ।
