ਨਿਊਜ਼ ਪੰਜਾਬ
16 ਜੂਨ 2026
ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਮੋਹਾਲੀ ਦੇ ਵਿਕਾਸ ਭਵਨ ਵਿਖੇ ਆਯੋਜਿਤ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸਿਹਤ ਵਿਭਾਗ ਦੇ 523 ਨਵੇਂ ਚੁਣੇ ਗਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਤਹਿਤ ਹੁਣ ਤੱਕ 67,040 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਨਿਯੁਕਤੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਰਾਜ ਵਿੱਚ ਰੋਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਵਿੱਚ ਵੀ ਸਹਾਇਕ ਸਾਬਤ ਹੋਣਗੀਆਂ।
