ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ 29 ਜੂਨ ਨੂੰ ਪੇਸ਼ ਹੋਣ ਦੇ ਹੁਕਮ

ਨਿਊਜ਼ ਪੰਜਾਬ

16 ਜੂਨ 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਮੀਟਿੰਗ ਦੌਰਾਨ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਸਬੰਧੀ ਮਹੱਤਵਪੂਰਨ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਦੇ ਸਿੱਖ ਮੰਤਰੀਆਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਸਿੱਖ ਵਿਧਾਇਕਾਂ ਨੂੰ 29 ਜੂਨ, 2026 ਨੂੰ ਅਕਾਲ ਤਖ਼ਤ ਸਕੱਤਰੇਤ ਵਿਖੇ ਪੇਸ਼ ਹੋਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਕੈਬਨਿਟ ਦੇ ਗੈਰ-ਸਿੱਖ ਮੰਤਰੀਆਂ ਤੋਂ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਅਕਾਲ ਤਖ਼ਤ ਨੇ ਦੋਸ਼ ਲਗਾਇਆ ਹੈ ਕਿ ਸਰਕਾਰ ਨੇ ਸਿੱਖ ਭਾਵਨਾਵਾਂ ਅਤੇ ਉਸ ਵੱਲੋਂ ਉਠਾਏ ਗਏ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਕਾਰਨ ਇਹ ਕਾਰਵਾਈ ਕੀਤੀ ਜਾ ਰਹੀ ਹੈ।