ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੌਰੇ ‘ਤੇ, ਸ਼ਾਮ ਭਟਲਾਂ ਪਿੰਡ ਵਿੱਚ ਕਰਨਗੇ ਜਨਤਕ ਮੀਟਿੰਗ

ਨਿਊਜ਼ ਪੰਜਾਬ

17 ਜੂਨ,2026

ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦੌਰੇ ‘ਤੇ ਰਹਿਣਗੇ। ਆਪਣੇ ਦੌਰੇ ਦੌਰਾਨ ਉਹ ਸ਼ਾਮ ਨੂੰ ਤਹਿਸੀਲ ਗੜ੍ਹਦੀਵਾਲਾ ਅਧੀਨ ਪੈਂਦੇ ਪਿੰਡ ਭਟਲਾਂ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਮੌਕੇ ਮੁੱਖ ਮੰਤਰੀ ਪਿੰਡ ਵਾਸੀਆਂ ਨਾਲ ਰੂਬਰੂ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸੁਣਣਗੇ। ਇਸ ਮੀਟਿੰਗ ਨੂੰ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੇ ਨਜ਼ਰੀਏ ਨਾਲ ਅਹਿਮ ਮੰਨਿਆ ਜਾ ਰਿਹਾ ਹੈ।